ਪੰਜਾਬ ਦੇ ਮੁੱਖ ਮੰਤਰੀ ਵਲੋਂ ਪਹਿਲੀ ਕਲਾਸ ਤੋਂ ਖੇਡਾਂ ਦਾ ਪੀਰੀਅਡ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ

ਚੰਡੀਗੜ, 17 ਅਪ੍ਰੈਲ 2018 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੀ ਕਲਾਸ ਤੋਂ ਸਰਕਾਰੀ ਸਕੂਲਾਂ ਵਿਚ ਖੇਡ ਪੀਰੀਅਡ ਸ਼ੁਰੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਹੀ ਉਨ•ਾਂ ਨੇ ਪੁਰਾਣੇ ਖਿਡਾਰੀਆਂ (ਵੈਟਰਨ ਖਿਡਾਰੀਆਂ) ਲਈ ਸਿਹਤ ਬੀਮਾ ਸਕੀਮ ਸ਼ੁਰੂ ਕਰਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਖੇਡ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਖੇਡ ਵਿਭਾਗ ਦੇ ਕÎੰਮਕਾਜ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਓਲੰਪਿਕ, ਰਾਸ਼ਟਰਮੰਡਲ, ਏਸ਼ੀਆਈ ਆਦਿ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖੇਡ ਮੁਕਾਬਲਿਆਂ ਵਿਚੋਂ ਤਗਮੇ ਜਿੱਤਣ ਵਾਲਿਆਂ ਖਿਡਾਰੀਆਂ ਨੂੰ ਨਗਦ ਇਨਾਮ ਦੇ ਮੌਜੂਦਾ ਢਾਂਚੇ ‘ਤੇ ਅਧਿਕਾਰੀਆਂ ਨੂੰ ਮੁੜ ਨਜ਼ਰਸਾਨੀ ਕਰਨ ਲਈ ਆਖਿਆ ਹੈ ਤਾਂ ਜੋ ਖਿਡਾਰੀਆਂ ਦੇ ਮਨੋਬਲ ਨੂੰ ਬੜ•ਾਵਾ ਦਿੱਤਾ ਜਾ ਸਕੇ।
ਵਰਤਮਾਨ ਸਮੇਂ 6ਵੀਂ ਜਮਾਤ ਤੋਂ ਸ਼ੁਰੂ ਕੀਤੇ ਜਾਂਦੇ ਖੇਡ ਪੀਰੀਅਡ ਦੀ ਥਾਂ ਪਹਿਲੀ ਜਮਾਤ ਤੋਂ ਖੇਡਾਂ ਦਾ ਪੀਰੀਅਡ ਸ਼ੁਰੂ ਕਰਨ ਲਈ ਸਕੂਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਛੋਟੀ ਉਮਰ ਵਿੱਚ ਹੀ ਖਿਡਾਰੀਆਂ ਦੀ ਸ਼ਨਾਖਤ ਕਰਨਾ ਬਹੁਤ ਹੀ ਜ਼ਿਆਦਾ ਮਹੱਤਵਪੁਰਣ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਆਪਣੀਆਂ ਸੰਸਥਾਵਾਂ ਵਿਚ ਖੇਡਾਂ ਨੂੰ ਬੜ•ਾਵਾ ਦੇਣ ਦੀਆਂ ਕੋਸ਼ਿਸ਼ਾਂ ਪੂਰੀ ਸਰਗਰਮੀ ਨਾਲ ਕਰਨੀਆਂ ਚਾਹੀਦੀਆਂ ਹਨ। ਉਨ•ਾਂ ਕਿਹਾ ਕਿ ਵੱਖ ਵੱਖ ਖੇਡਾਂ ਵਿਚ ਉਭਰ ਰਹੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਖੇਡ ਵਿਭਾਗ ਨੂੰ ਵਿਸ਼ਵ ਪੱਧਰੀ ਕੋਚਾਂ ਦੀਆਂ ਸੇਵਾਵਾਂ ਲੈਣੀਆਂ ਚਾਹੀਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਹਾਕੀ, ਫੁੱਟਬਾਲ, ਬਾਸਕਟਬਾਲ, ਵਾਲੀਵਾਲ, ਬੈਡਮਿੰਟਨ, ਅਥਲੈਟਿਕਸ ਅਤੇ ਤੈਰਾਕੀ ਦੇ ਵਾਸਤੇ ਸੂਬੇ ਦੇ ਉੱਤਮ ਬੁਨਿਆਦੀ ਢਾਂਚੇ ਦੀ ਵਰਤੋਂ ਕਰਨ ਵਾਸਤੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਆਪਣੇ ਖੇਡ ਜੀਵਨ ਦੌਰਾਨ ਸੂਬੇ ਦੇ ਵਾਸਤੇ ਨਾਮ ਅਤੇ ਮਾਣ ਖੱਟਣ ਵਾਲੇ ਪੁਰਾਣੇ ਖਿਡਾਰੀਆਂ ਪ੍ਰਤੀ ਸਰਕਾਰ ਦੀ ਜ਼ਿੰਮੇਵਾਰੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਇਨ•ਾਂ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦੇਣ ਵਾਸਤੇ ਇਕ ਸਕੀਮ ਤਿਆਰ ਕਰਨ ਲਈ ਖੇਡ ਵਿਭਾਗ ਨੂੰ ਆਖਿਆ ਹੈ। ਬਹੁਤ ਸਾਰੇ ਪੁਰਾਣੇ ਖਿਡਾਰੀਆਂ ਦੀਆਂ ਸਿਹਤ ਦੀਆਂ ਸੱਮਸਿਆਵਾਂ ਅਤੇ ਬੁਢਾਪੇ ਕਾਰਨ ਉਨ•ਾਂ ਨੂੰ ਦਰਪੇਸ਼ ਸਿਹਤ ਮੁਸ਼ਕਲਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਇਨ•ਾਂ ਲਈ ਸਿਹਤ ਬੀਮਾ ਸਕੀਮ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਖੇਡ ਸਕੱਤਰ ਨੂੰ ਆਖਿਆ ਹੈ। ਤਾਂ ਜੋ ਇਨ•ਾਂ ਪੁਰਾਣੇ ਖਿਡਾਰੀਆਂ ਦੀ ਸਿਹਤ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਨੇ ਖਿਡਾਰੀਆਂ ਦੀਆਂ ਮੌਜੂਦਾ ਪੈਨਸ਼ਨਾਂ ਵਿਚ ਵਾਧੇ ਦਾ ਵੀ ਸੁਝਾਅ ਦਿੱਤਾ।
ਮੀਟਿੰਗ ਦੌਰਾਨ ਖੇਡ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਅਤੇ ਪ੍ਰਾਪਤੀਆਂ ਬਾਰੇ ਖੇਡ ਸਕੱਤਰ ਨੇ ਵਿਸਤ੍ਰਿਤ ਪੇਸ਼ਕਾਰੀ ਕੀਤੀ ਅਤੇ ਮੁੱਖ ਮੰਤਰੀ ਨੇ ਦੱਸਿਆ ਕਿ ਵਿਭਾਗ ਛੇਤੀਂ ਹੈ ਪਟਿਆਲਾ ਵਿਖੇ ਅਤਿ-ਆਧੁਨਿਕ ਖੇਡ ਯੂਨੀਵਰਸਿਟੀ ਸਥਾਪਤ ਕਰਨ ਲਈ ਵਿਆਪਕ ਯੋਜਨਾ ਤਿਆਰ ਕਰਕੇ ਲਿਆਵੇਗਾ ਜਿਸ ਦੀ ਸਾਲ 2018-19 ਦੇ ਬਜਟ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ।
ਸੂਬੇ ਵਿਚ ਖੇਡ ਸੱਭਿਆਚਾਰਕ ਨੂੰ ਬੜ•ਾਵਾ ਦੇਣ ਵਾਸਤੇ ਖੇਡ ਸਕੱਤਰ ਨੇ ਸਾਰੇ ਜਨਤਕ ਸੈਕਟਰ ਅੰਡਰਟੇਕਿੰਗ/ਬੋਰਡਾਂ/ਕਾਰਪੋਰੇਸ਼ਨਾਂ ਨੂੰ ਵਿਸ਼ੇਸ਼ ਖੇਡਾਂ ਵਿਚ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਵਾਸਤੇ ਹਦਾਇਤਾਂ ਦੇਣ ਲਈ ਮੁੱਖ ਮੰਤਰੀ ਦੇ ਸਹਿਯੋਗ ਦੀ ਮੰਗ ਕੀਤੀ ਹੈ।
ਖੇਡ ਸਕੱਤਰ ਨੇ ਖੇਡਾਂ ਨੂੰ ਵੱਡੀ ਪੱਧਰ ‘ਤੇ ਬੜ•ਾਵਾ ਦੇਣ ਵਾਸਤੇ ਜਿਲ•ਾ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨਾਂ ਦੀ ਭੂਮਿਕਾ ਨਿਭਾ ਰਹੇ ਡਿਪਟੀ ਕਮਿਸ਼ਨਰਾਂ ਨੂੰ ਇਸ ਕਾਰਜ ਵਿਚ ਸ਼ਾਮਲ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ•ਾਂ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੀ ਵੀ ਮਿਸਾਲ ਦਿੱਤੀ ਜਿਨ•ਾਂ ਨੇ ਹਾਲ ਹੀ ਵਿਚ ਨੌਜਵਾਨਾਂ ਵਿਚ ਖੇਡ ਭਾਵਨਾ ਪੈਦਾ ਕਰਨ ਲਈ ਗਿਦੜਬਾਹਾ ਵਿਖੇ ‘ ਮੈਰਾਥਨ 2018’ ਆਯੋਜਿਤ ਕਰਾਈ।
ਖੇਡ ਸਕੱਤਰ ਨੇ ‘ਖੇਲੋ ਪੰਜਾਬ ਅਭਿਆਨ’ ਦੇ ਰਾਹੀਂ ਨੌਜਵਾਨਾਂ ਵਿਚ ਖੇਡਾਂ ਨੂੰ ਪ੍ਰਚਾਰਿਤ ਕਰਨ ਲਈ ਵੱਡੇ ਪੱਧਰ ‘ਤੇ ਮੀਡੀਆ ਮੁਹਿੰਮ ਸ਼ੁਰੂ ਕਰਨ ਦਾ ਵੀ ਪ੍ਰਸਤਾਵ ਪੇਸ਼ ਕੀਤਾ। ਉਨ•ਾਂ ਨੇ ਹਰਿਆਣਾ ਦੇ ਮਾਡਲ ਦਾ ਜ਼ਿਕਰ ਕਰਦੇ ਹੋਏ ਪੰਜਾਬ ਵਿਚ ਯੋਗਾ ਨੂੰ ਬੜ•ਾਵਾ ਦੇਣ ਵਿਚ ਸਰਕਾਰੀ ਪਹਿਲਕਦਮੀਆਂ ਦਾ ਵੀ ਸੱਦਾ ਦਿੱਤਾ।
ਬਾਅਦ ਵਿਚ ਮੁੱਖ ਮੰਤਰੀ ਨੇ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀ ਗਵਰਨਿੰੰਗ ਕੌਂਸਲ ਦੇ ਚੇਅਰਮੈਨ ਹੋਣ ਦੇ ਨਾਤੇ ਕੁੱਝ ਸੋਧਾਂ ਅਤੇ ਸਿਫਾਰਸ਼ਾਂ ਨਾਲ ਕੌਂਸਲ ਦੀ ਤੀਜੀ ਮੀਟਿੰਗ ਦੇ ਏਜੰਡੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

Advertisements

Comment

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google+ photo

You are commenting using your Google+ account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s