ਅਧਿਆਪਕਾਂ ਦੀਆਂ ਬਦਲੀਆਂ ਦੀ ਨੀਤੀ ਨੂੰ ਲੱਗੀਆਂ ਬਰੇਕਾਂ

ਅਧਿਆਪਕਾਂ ਦੀਆਂ ਬਦਲੀਆਂ ਦੀ ਨੀਤੀ ਨੂੰ ਲੱਗੀਆਂ ਬਰੇਕਾਂ
ਚੰਡੀਗੜ੍ਹ,(ਦਰਸ਼ਨ ਸਿੰਘ ਖੋਖਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਦੀਆਂ ਬਦਲੀਆਂ ਦੀ ਨਵੀਂ ਨੀਤੀ ‘ਤੇ ਹਾਲ ਦੀ ਘੜੀ ਰੋਕ ਲਗਾ ਦਿੱਤੀ ਹੈ। ਦੋ ਦਰਜਨ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਚੰਡੀਗੜ੍ਹ ਵਿੱਚ ਮਿਲਿਆ ਸੀ। ਮੁੱਖ ਮੰਤਰੀ ਨੇ ਅਧਿਆਪਕ ਮਸਲਿਆਂ ਬਾਰੇ ਆਗੂਆਂ ਦੀ ਗੱਲ ਗੰਭੀਰਤਾ ਨਾਲ ਸੁਣੀ ਪਰ ਮੰਗਾਂ ਪੂਰੀਆਂ ਕਰਨ ‘ਤੇ ਇਸ ਕਾਰਨ ਸਹਿਮਤੀ ਨਹੀਂ ਦਿੱਤੀ ਕਿਉਂਕਿ ਸ਼ਾਹਕੋਟ ਦੀ ਜ਼ਿਮਨੀ ਚੋਣ ਕਾਰਨ ਚੋਣ ਜ਼ਾਬਤਾ ਲਾਗੂ ਹੈ।
ਅਧਿਆਪਕ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਜੋ ਅਧਿਆਪਕਾਂ ਦੀ 7 ਸਾਲਾ ਸਟੇਟ ਤੋੜਨ ਲਈ ਬਦਲੀਆਂ ਦੀ ਨੀਤੀ ਬਣਾਈ ਸੀ,ਉਸ ‘ਤੇ ਰੋਕ ਲਗਾ ਦਿੱਤੀ ਗਈ ਹੈ। ਜੋ ਸਰਕਾਰ ਦਾ ਇਹ ਫੈਸਲਾ ਸੀ ਕਿ ਕਿਸੇ ਵੀ ਅਧਿਆਪਕ ਦੀ ਤਿੰਨ ਸਾਲ ਤੋਂ ਪਹਿਲਾਂ ਬਦਲੀ ਨਹੀਂ ਹੋਵੇਗੀ ਉਸ ਨੂੰ ਵੀ ਰੋਕ ਦਿੱਤਾ ਹੈ । ਸਰਕਾਰ ਦੇ ਇਸ ਫੈਸਲੇ ਕਾਰਨ ਸਮੂਹ ਅਧਿਆਪਕਾਂ ਵਿੱਚ ਰੋਸ ਬਣਿਆ ਹੋਇਆ ਸੀ ਜਿਸ ਕਾਰਨ ਅਧਿਆਪਕ ਧਰਨੇ ਦੇਣ ਅਤੇ ਮੁਜ਼ਾਹਰੇ ਕਰਨ ਲਈ ਮਜਬੂਰ ਸਨ ।
ਸਿੱਧੂ ਨੇ ਦੱਸਿਆ ਕਿ ਅਧਿਆਪਕ ਮਸਲਿਆਂ ‘ਤੇ 4 ਜੂਨ ਨੂੰ ਫਿਰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਵੇਗੀ । ਅਗਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ । ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਜਾਰੀ ਨੋਟਿਸ ਰਦ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ ਜਿਸ ਨੂੰ ਤੱਤਕਾਲ ਲਾਗੂ ਕੀਤਾ ਜਾਵੇਗਾ । ਜੇਕਰ ਅਧਿਆਪਕਾਂ ਨੂੰ ਜਾਰੀ ਕੀਤੇ ਨੋਟਿਸ ਸਰਕਾਰ ਨੇ ਰੱਦ ਨਾ ਕੀਤੇ ਤਾਂ ਸ਼ਾਹਕੋਟ ਦੀ ਜ਼ਿਮਨੀ ਚੋਣ ਵਿੱਚ ਫਿਰ ਤੋਂ ਅਧਿਆਪਕ ਸੰਘਰਸ਼ ਦੇ ਰਾਹ ਪੈਣਗੇ । ਇਸ ਮੀਟਿੰਗ ਵਿੱਚ ਠੇਕਾ ਅਧਾਰਤ ਅਧਿਆਪਕਾਂ ਨੂੰ ਪੱਕਾ ਕਰਨ , ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਨੂੰ ਭਰਨ , ਹੈਡਟੀਚਰਾਂ ਦੀਆਂ ਖ਼ਤਮ ਕੀਤੀਆਂ ਅਸਾਮੀਆਂ ਫਿਰ ਤੋਂ ਸੁਰਜੀਤ ਕਰਨ ਆਦਿ ਮਾਮਲਿਆਂ ‘ਤੇ ਵੀ ਚਰਚਾ ਕੀਤੀ ਗਈ ।
ਮੁੱਖ ਮੰਤਰੀ ਨੇ ਅਧਿਆਪਕ ਆਗੂਆਂ ਦੀ ਗੱਲ ਗੰਭੀਰਤਾ ਨਾਲ ਸੁਣੀ ਪਰ ਚੋਣ ਜ਼ਾਬਤੇ ਕਾਰਨ ਮੰਗਾਂ ਲਾਗੂ ਕਰਨ ‘ਤੇ ਅਸਮਰੱਥਾ ਦਾ ਪ੍ਰਗਟਾਵਾ ਕੀਤਾ ।

Advertisements

Comment

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google+ photo

You are commenting using your Google+ account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s