ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਤਿੰਨ ਰੋਜ਼ਾ ਟ੍ਰੇਨਿੰਗਜ਼ ਦਾ ਦੂਜਾ ਫੇਜ਼ ਹੋਇਆ ਸਮਾਪਤ

ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਤਿੰਨ ਰੋਜ਼ਾ ਟ੍ਰੇਨਿੰਗਜ਼ ਦਾ ਦੂਜਾ ਫੇਜ਼ ਹੋਇਆ ਸਮਾਪਤ

ਟਰੇਨਿੰਗ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ, ਰੌਚਕ ਖੇਡਾਂ, ਬਾਲ ਗੀਤ, ਕਹਾਣੀਆਂ ਦੇ ਤਰੀਕੇ ਸ਼ਾਮਿਲ

ਖੰਨਾ , 16 ਮਈ ( ) ਮਾਣਯੋਗ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਅਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼੍ਰੀ ਮਤੀ ਕ੍ਰਿਸ਼ਨਾ ਦੇਵੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਬਲਾਕ ਖੰਨਾ 2ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ-ਕਮ-ਵਰਕਸ਼ਾਪ ਦਾ ਦੂਜਾ ਫੇਜ਼ ਮਿਤੀ 14 ਮਈ ਤੋੰ 16 ਮਈ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਮੋਹਨਪੁਰ ਵਿਖੇ ਚੱਲਿਆ।

ਇਸ ਵਰਕਸ਼ਾਪ ਵਿੱਚ ਬਲਾਕ ਦੇ 38 ਅਧਿਆਪਕਾਂ ਨੇ ਟ੍ਰੇਨਿੰਗ ਲਈ। ਇਨ੍ਹਾਂ ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਵਾਲੀ ਟੀਮ ਵਿੱਚ ਕੁਲਵਿੰਦਰ ਸਿੰਘ ਬੀ.ਐਮ.ਟੀ., ਕੇਵਲ ਸਿੰਘ ਸੀ ਐੱਮ ਟੀ, ਅਮਨਦੀਪ ਸਿੰਘ ਘਲੋਟੀ ਸੀ ਐੱਮ ਟੀ ਅਤੇ ਰੁਪਿੰਦਰ ਸਿੰਘ ਸੀ ਐਮ ਟੀ ਸ਼ਾਮਲ ਸਨ। ਸਮੁੱਚੀ ਟੀਮ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ, ਰੌਚਕ ਖੇਡਾਂ, ਬਾਲ ਗੀਤ, ਕਹਾਣੀਆਂ ਦੇ ਤਰੀਕਿਆਂ ਨਾਲ ਸਾਰੇ ਟ੍ਰੇਨਿੰਗ ਲੈਣ ਆਏ ਅਧਿਆਪਕਾਂ ਨੂੰ ਜਾਣੂ ਕਰਵਾਇਆ ਗਿਆ। ਅਧਿਆਪਕਾਂ ਵੱਲੋਂ ਵੀ ਇਨ੍ਹਾਂ ਸਾਰੀਆਂ ਗਤੀਵਿਧੀਆਂ ਦੀਆਂ ਡੈਮੋ ਕਰਕੇ ਦਿਖਾਈਆਂ ਗਈਆਂ।

ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ ਉਹ ਇਹਨਾਂ ਸਾਰੀਆਂ ਗਤੀਵਿਧੀਆਂ ਨੂੰ ਆਪਣੇ ਸਕੂਲ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਲਾਗੂ ਕਰਨਗੇ।

Advertisements

Comment

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google+ photo

You are commenting using your Google+ account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

w

Connecting to %s