Category Archives: Uncategorized

Update local holidays on epunjab portal upto 15 January 2018:DPI

Advertisements

ਸਿੱਖਿਆ ਸਕੱਤਰ ਵਲੋਂ ਕੰਮਚੋਰ ਅਮਲੇ ਨੂੰ ਆਪਣੀਆਂ ਆਦਤਾਂ ਵਿੱਚ ਸੁਧਾਰ ਲਿਆਉਣ ਲਈ ਤਾੜਨਾ

Morning news 24/12

Training of BPEO from 26/12 to 5/12

ਪੰਜਾਬ ਸਰਕਾਰ ਵਲੋਂ 25 ਦਸੰਬਰ ਨੂੰ ਛੁੱਟੀ ਦਾ ਐਲਾਨ

Income tax slab for Financial year 2017-18 assessment year 2018-2019

ਬੋਰਡ ਆਫ਼ ਡਾਇਰੈਕਟਰ ਵਲੋਂ ਪ੍ਰੀਖਿਆਵਾਂ ‘ਚ ਸੈਲਫ ਪ੍ਰੀਖਿਆ ਕੇਂਦਰ ਨਾ ਬਣਾਉਣ ਦਾ ਫ਼ੈਸਲਾ

ਬੋਰਡ ਆਫ਼ ਡਾਇਰੈਕਟਰ ਵਲੋਂ ਪ੍ਰੀਖਿਆਵਾਂ ‘ਚ ਸੈਲਫ ਪ੍ਰੀਖਿਆ ਕੇਂਦਰ ਨਾ ਬਣਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 22 ਦਸੰਬਰ (ਕੇ. ਐੱਸ. ਰਾਣਾ)- ਪੰਜਾਬ ਸਕੂਲ ਬੋਰਡ ਆਫ਼ ਡਾਇਰੈਕਟਰ ਵਲੋਂ ਅੱਜ ਇਕ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲੈਂਦੇ ਹੋਏ ਸਾਲ ਮਾਰਚ 2017-18 ਦੀਆਂ ਪ੍ਰੀਖਿਆਵਾਂ ਲਈ ਸੀ. ਬੀ. ਐਸ. ਈ. ਦੀ ਤਰਜ਼ ‘ਤੇ ਕਿਸੇ ਵੀ ਸਕੂਲ ਦਾ ਆਪਣਾ ਪ੍ਰੀਖਿਆ ਕੇਂਦਰ ਸਥਾਪਿਤ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੀਆਂ ਜਥੇਬੰਦੀਆਂ ਵਲੋਂ ਬੋਰਡ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਪੰਜਾਬ ਸਕੂਲ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ‘ਚ 2017-18 ਦੀਆਂ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰ ਸਥਾਪਿਤ ਕਰਨ ਅਤੇ ਨਿਗਰਾਨ ਅਮਲਾ ਲਗਾਉਣ ਦਾ ਮਾਮਲਾ ਵਿਚਾਰਿਆ ਗਿਆ ਸੀ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਆਫ਼ ਡਾਇਰੈਕਟਰ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਸਾਲ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਹਿੱਤ ਕਿਸੇ ਵੀ ਸਕੂਲ ਦਾ ਆਪਣਾ ਪ੍ਰੀਖਿਆ ਕੇਂਦਰ ਨਹੀਂ ਬਣਾਇਆ ਜਾਵੇਗਾ | ਸੂਤਰਾਂ ਦਾ ਕਹਿਣਾ ਹੈ ਕਿ ਸਿੱਖਿਆ ਬੋਰਡ ਵਲੋਂ ਸਿੱਖਿਆ ਵਿਭਾਗ ਵਲੋਂ ਬਣਾਏ ਗਏ ਕਲੱਸਟਰ ਅਨੁਸਾਰ ਪ੍ਰੀਖਿਆ ਕੇਂਦਰ ਬਣਾਏ ਜਾਣਗੇ | ਮੀਟਿੰਗ ‘ਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਨਿਗਰਾਨ ਅਮਲੇ ਦੀਆਂ ਡਿਊਟੀਆਂ ਵਿਚ 70 ਫ਼ੀਸਦੀ ਸਰਕਾਰੀ ਸਕੂਲਾਂ ਦਾ ਅਮਲਾ ਅਤੇ 30 ਫ਼ੀਸਦੀ ਅਮਲਾ ਐਫੀਲੀਏਟਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਲਗਾਇਆ ਜਾਵੇਗਾ | ਇਸ ਸਬੰਧੀ ਸੰਪਰਕ ਕਰਨ ‘ਤੇ ਰੈਕੋਗਨਾਇਜ਼ਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਮਾਨ, ਜਨਰਲ ਸਕੱਤਰ ਕੁਲਵੰਤ ਰਾਏ ਸ਼ਰਮਾ ਅਤੇ ਐਸੋਸੀਏਟ ਸਕੂਲ ਜੁਆਇੰਟ ਐਕਸ਼ਨ ਫਰੰਟ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਬੋਰਡ ਦਾ ਇਹ ਇਕ ਇਤਿਹਾਸਕ ਫ਼ੈਸਲਾ ਹੈ | ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਸੈਣੀ ਤੇ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਨੇ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ‘ਚ ਕਰਮਚਾਰੀਆਂ ਵਲੋਂ ਪ੍ਰੀਖਿਆ ਕੇਂਦਰ ਬਣਾਉਣ ਦਾ 100 ਫ਼ੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਇਸੇ ਫ਼ੈਸਲੇ ਨਾਲ ਉਨ੍ਹਾਂ ਨੂੰ ਸਾਰਾ ਕੰਮ ਮੁੜ ਤੋਂ ਕਰਨਾ ਪਵੇਗਾ